Sunday , June 7 2020
Breaking News
Home / Uncategoriesed / ਡਾ. ਅੰਬੇਦਕਰ ਦੇ ਜਨਮ ਦਿਹਾੜੇ ਨੂੰ ”ਵਿਸ਼ੇਸ਼ ਪੋਸ਼ਣ ਦਿਵਸ” ਵਜੋਂ ਮਨਾਇਆ ਜਾਵੇਗਾ-ਵਧੀਕ ਡਿਪਟੀ ਕਮਿਸ਼ਨਰ

ਡਾ. ਅੰਬੇਦਕਰ ਦੇ ਜਨਮ ਦਿਹਾੜੇ ਨੂੰ ”ਵਿਸ਼ੇਸ਼ ਪੋਸ਼ਣ ਦਿਵਸ” ਵਜੋਂ ਮਨਾਇਆ ਜਾਵੇਗਾ-ਵਧੀਕ ਡਿਪਟੀ ਕਮਿਸ਼ਨਰ

ਜਲੰਧਰ: ਵਧੀਕ ਡਿਪਟੀ ਕਮਿਸ਼ਨਰ ਜਲੰਧਰ ਡਾ. ਭੁਪਿੰਦਰਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਲੋਂ ਭਾਰਤ ਰਤਨ ਡਾ.ਬੀ.ਆਰ. ਅੰਬੇਦਕਰ ਦੇ ਜਨਮ ਦਿਹਾੜੇ ਨੂੰ ਵਿਸ਼ੇਸ਼ ਪੋਸ਼ਣ ਦਿਵਸ ਵਜੋਂ ਮਨਾਇਆ ਜਾਵੇਗਾ। ਇਸ ਸਬੰਧੀ ਨੈਸ਼ਨਲ ਪੋਸ਼ਣ ਮਿਸ਼ਨ ਤਹਿਤ ਗਠਿਤ ਕਮੇਟੀ ਦੀ ਪਹਿਲੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਬੱਚਿਆਂ ਨੂੰ ਸਿਹਤ ਅਤੇ ਪੋਸ਼ਣ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਵੀ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆ ਨੂੰ ਸਹੀ ਪੋਸ਼ਣ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਡਾ.ਭੁਪਿੰਦਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਵੀ ਪਿੰਡਾਂ ਵਿੱਚ ਲੋਕਾਂ ਨੂੰ ਸਿਹਤ ਅਤੇ ਪੋਸ਼ਟਿਕ ਅਹਾਰ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਮੁਹਿੰਮ ਨੂੰ ਇਕ ਜਨ ਅੰਦੋਲਨ ਬਣਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਤੋਂ ਲਾਭ ਉਠਾ ਸਕਣ। ਉਨ੍ਹਾਂ ਸਮੂਹ ਵਿਭਾਗਾਂ ਨੂੰ ਕਿਹਾ ਕਿ ਇਸ ਮੁਹਿੰਮ ਵਿੱਚ ਨਿੱਜੀ ਦਿਲਚਸਪੀ ਲੈਣ ਤਾਂ ਜੋ ਇਸ ਨੂੰ ਸਫ਼ਲ ਬਣਾਇਆ ਜਾ ਸਕੇ। ਡਾ.ਭੁਪਿੰਦਰਪਾਲ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ 0 ਤੋਂ 6 ਸਾਲ ਦੇ ਬੱਚਿਆਂ ਵਿੱਚ ਪੋਸਣ ਦੇ ਪੱਧਰ ਨੂੰ ਸੁਧਾਰਨਾ, ਕਿਸ਼ੋਰ ਅਵਸਥਾ ਦੀਆਂ ਲੜਕੀਆਂ, ਗਰਭਵਤੀ ਔਰਤਾਂ , ਕੁਪੋਸ਼ਣ ਦਾ ਸ਼ਿਕਾਰ ਮਾਵਾਂ ਦੀ ਸਿਹਤ ਸੰਭਾਲ ਨੂੰ ਅਗਲੇ ਤਿੰਨ ਸਾਲਾਂ ਦੌਰਾਨ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜਿਥੇ ਸਮਾਂ ਬੱਧ ਨਤੀਜੇ ਦੇਣ ਦੀ ਵਿਵਸਥਾ ਹੈ ਉਥੇ ਹੀ ਸਾਰੀ ਮੁਹਿੰਮ ਨੂੰ ਲਗਾਤਾਰ ਨਿਗਰਾਨੀ ਦੇ ਪ੍ਰਬੰਧ ਵੀ ਦਿੱਤੇ ਗਏ ਹਨ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਤਰਸੇਮ ਸਿੰਘ ਅਤੇ ਹੋਰ ਹਾਜ਼ਰ ਸਨ।

About Front Page

Check Also

के एम वी की छात्राओं का शानदार रहा परिणाम तरन दयाल कौर रही प्रथम

फ्रंट पेज (जालंधर) भारत की विरासत कन्या महाविद्यालय ऑटोनॉमस कॉलेज जालंधर के बायो टेक्नोलॉजी विभाग …