Thursday , April 22 2021
Breaking News
Home / धर्म कर्म / ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਅਲੌਕਿਕ ਨਗਰ ਕੀਰਤਨ

ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਅਲੌਕਿਕ ਨਗਰ ਕੀਰਤਨ

ਹੁਸ਼ਿਆਰਪੁਰ(ਸਰੋਆ)- ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਅਲੌਕਿਕ ਨਗਰ ਕੀਰਤਨ 27 ਨਵੰਬਰ ਨੂੰ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆ ਦੀ ਅਗੁਵਾਈ ਹੇਠ ਗੁਰੂਦਵਾਰਾ ਸ਼੍ਰੀ ਗੁਰੂ ਸਿੰਘ ਸਭਾ, ਰੇਲਵੇ ਰੋਡ, ਹੁਸ਼ਿਆਰਪੁਰ ਤੋਂ ਆਰੰਭ ਹੋਵੇਗਾ।ਇਹ ਮਹਾਨ ਨਗਰ ਕੀਰਤਨ ਦੁਪਿਹਰ ਦੋ ਵਜੇ ਗੁਰੂਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਤੋਂ ਆਰੰਭ ਹੋ ਕੇ ਘੰਟਾ ਘਰ,ਕਮਾਲਪੁਰ ਚੌਂਕ, ਗੌਰਮੈਂਟ ਕਾਲਜ ਚੌਂਕ, ਸੁਤੇਹਰੀ ਰੋਡ, ਸ਼ੇਸ਼ਨ ਚੌਂਕ ਤੋਂ ਹੁੰਦਿਆ ਹੋਇਆ ਵਾਪਿਸ ਗੁਰੂਦਵਾਰਾ ਸ਼੍ਰੀ ਗੁਰੂ ਸਿੰਘ ਸਭਾ,ਰੇਲਵੇ ਰੋਡ ਵਾਪਿਸ ਪਹੁੰਚੇਗਾ।ਸਮੂਹ ਸੰਗਤ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਮਹਾਨ ਨਗਰ ਕੀਰਤਨ ਵਿੱਚ ਪਹੁੰਚ ਕੇ ਆਪਣੀ ਹਾਜਰੀ ਲਗਵਾ ਕੇ ਗੁਰੂ ਘਰ ਦੀ ਖੁਸ਼ੀਆਂ ਪ੍ਰਾਪਤ ਕਰੋ।ਫਰੰਟ ਪੇਜ ਗਰੁੱਪ ਵਲੋਂ ਸੰਗਤ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਮਹਾਨ ਨਗਰ ਕੀਰਤਨ ਵਿੱਚ ਕਰੋਨਾ ਸਬੰਧੀ ਸਰਕਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।

About Front Page

Check Also

ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਅਲੌਕਿਕ ਨਗਰ ਕੀਰਤਨ 27 ਨੰਵਬਰ ਨੂੰ

ਹੁਸ਼ਿਆਰਪੁਰ(ਸਰੋਆ)- ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ …