Friday , September 17 2021
Breaking News
Home / जालंधर / ਹੜਤਾਲੀ ਮੁਲਾਜ਼ਮਾਂ ਨੂੰ ਬਰਖਾਸਤ ਕਰਨ ਦਾ ਫੈਸਲਾ ਬਿਨਾਂ ਸ਼ਰਤ ਵਾਪਸ ਲਿਆ ਜਾਵੇ , ਸਮੂਹ ਸਿਹਤ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ : ਬਾਘਾ*

ਹੜਤਾਲੀ ਮੁਲਾਜ਼ਮਾਂ ਨੂੰ ਬਰਖਾਸਤ ਕਰਨ ਦਾ ਫੈਸਲਾ ਬਿਨਾਂ ਸ਼ਰਤ ਵਾਪਸ ਲਿਆ ਜਾਵੇ , ਸਮੂਹ ਸਿਹਤ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ : ਬਾਘਾ*

ਮਿਤੀ 12 ਮਈ : (ਰਮੇਸ਼ ਕੁਮਾਰ) ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ਉੱਤੇ ਉਹ ਵੀ ਠੇਕੇ ਤੇ ਆਪਣੀ ਜਾਨ ਜੋਖ਼ਮ ਵਿੱਚ ਸਿਹਤ ਵਿਭਾਗ ਚ ਕੰਮ ਕਰ ਰਹੇ ਐਨ ਐਚ ਐਮ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਮੁਲਾਜ਼ਮਾਂ ਨੂੰ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਨੌਕਰੀ ਤੋਂ ਬਰਖਾਸਤ ਕਰਨ ਦੀ ਰਾਜੇਸ਼ ਬਾਘਾ ਉਪ ਪ੍ਰਧਾਨ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਕਰੜੇ ਸ਼ਬਦਾਂ ਚ ਨਿਖੇਧੀ ਕਰਦਿਆਂ ਬਰਖਾਸਤ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕਰਨ ਅਤੇ ਸਮੂਹ ਐਨ ਐਚ ਐਮ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਉੱਤੇ ਰੈਗੂਲਰ ਕਰਨ ਦੀ ਮੰਗ ਕੀਤੀ ਹੈ।ਰਾਜੇਸ਼ ਬਾਘਾ ਵੱਲੋਂ ਜਾਰੀ ਕੀਤੇ ਗਏ ਬਿਆਨ ਰਾਹੀਂ ਦੋਸ਼ ਲਾਇਆ ਗਿਆ ਹੈ ਕਿ ਪੂਰੀ ਤਨਖਾਹ ਉਤੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਕਈ ਦਿਨਾਂ ਤੋਂ ਹੜਤਾਲ ਉੱਤੇ ਚੱਲ ਰਹੇ ਇਨ੍ਹਾਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਦੀ ਥਾਂ ਕਾਂਗਰਸ ਪਾਰਟੀ ਦੀ ਕੈਪਟਨ ਸਰਕਾਰ ਵੱਲੋਂ ਤਾਨਾਸ਼ਾਹ ਰਵੱਈਆ ਅਪਨਾਉਂਦਿਆਂ ਕਰੋਨਾ ਦੀ ਆੜ ਹੇਠ ਲੋਕ ਹਿੱਤਾਂ ਦੇ ਬਹਾਨੇ ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਜੋ ਪੂਰੀ ਤਰ੍ਹਾਂ ਗੈਰ ਵਾਜਿਬ ਹੈ। ਅਤੇ ਸੰਘਰਸ਼ ਕਰਨ ਦੇ ਜਹੂਰੀ ਹੱਕਾਂ ਦਾ ਘਾਣ ਹੈ।ਰਾਜੇਸ਼ ਬਾਘਾ ਦਾ ਕਹਿਣਾ ਹੈ। ਹੜਤਾਲੀ ਮੁਲਾਜ਼ਮਾਂ ਨੂੰ ਬਰਖਾਸਤ ਕਰਨ ਦਾ ਫੈਸਲਾ ਬਿਨਾਂ ਸ਼ਰਤ ਵਾਪਸ ਲਿਆ ਜਾਵੇ , ਸਮੂਹ ਸਿਹਤ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਹਸਪਤਾਲਾਂ ਚ ਡਾਕਟਰਾਂ, ਸਟਾਫ਼ ਨਰਸਾਂ ਸਮੇਤ ਪੈਰਾ ਮੈਡੀਕਲ ਮੁਲਾਜ਼ਮਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਉੱਤੇ ਰੈਗੂਲਰ ਭਰਤੀ ਕੀਤੀ ਜਾਵੇ ਅਤੇ ਲੋੜ ਅਨੁਸਾਰ ਨਵੀਆਂ ਪੋਸਟਾਂ ਵੀ ਕੱਢੀਆਂ ਜਾਣ। ਸਰਕਾਰੀ ਹਸਪਤਾਲਾਂ, ਬੈੱਡਾਂ, ਵੈਂਟੀਲੇਟਰਾਂ, ਦਵਾਈਆਂ ਤੇ ਆਕਸੀਜਨ ਆਦਿ ਦੀ ਥੁੜ ਤੁਰੰਤ ਪੂਰੀ ਕੀਤੀ ਜਾਵੇ। ਪ੍ਰਾਈਵੇਟ ਹਸਪਤਾਲਾਂ ਵੱਲੋਂ ਕਰੋਨਾ ਪੀੜਤ ਪਰਿਵਾਰਾਂ ਦੀ ਕੀਤੀ ਜਾ ਰਹੀ ਅੰਨ੍ਹੀ ਲੁੱਟ ਬੰਦ ਕੀਤੀ ਜਾਵੇ ਅਤੇ ਵੱਡੇ ਪ੍ਰਾਈਵੇਟ ਹਸਪਤਾਲਾਂ ਨੂੰ ਸਰਕਾਰੀ ਹੱਥਾਂ ਚ ਲੈ ਕੇ ਕਰੋਨਾ ਪੀੜਤਾਂ ਦੇ ਮੁਫ਼ਤ ਇਲਾਜ ਦੀ ਗਰੰਟੀ ਕੀਤੀ ਜਾਵੇ। ਸਿਹਤ ਸੇਵਾਵਾਂ ਦੇ ਵਿਸਥਾਰ ਲਈ ਵੱਡੇ ਪੱਧਰ ਤੇ ਬਜਟ ਜਾਰੀ ਕੀਤਾ ਜਾਵੇ।

About Front Page

Check Also

निहंग सिंहों के वेष में व्यक्ति के हाथ काटने की घटना दर्शाती है कि कानून व्यवस्था का बेड़ागर्क हुआ 

जालंधर : अमृतसर में निहंग सिंह के वेश में आए लुटेरों द्वारा एक व्यक्ति का हाथ काटना …